ਜਲੰਧਰ; 26 ਸਤੰਬਰ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਮੱਧ ਪ੍ਰਦੇਸ਼ ਵਿੱਚ ਦਲਿਤ ਪਰਿਵਾਰ ਦੇ ਦੋ ਬੱਚਿਆਂ ਦੀ ਉੱਚ ਜਾਤੀ ਹੰਕਾਰ ਦੀ ਮੰਦੀ ਸੋਚ ਅਧੀਨ ਕੀਤੀ ਗਈ ਵਹਿਸ਼ੀਆਨਾ ਹੱਤਿਆ ਦੀ ਜਬਰਦਸਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਨੂਵਾਦੀ ਵਰਣ ਵਿਵਸਥਾ ਦੀ ਪੁਨਰ ਸਥਾਪਤੀ ਦੇ ਕੋਝੇ ਯਤਨਾਂ ਵਿੱਚ ਗਲਤਾਨ ਰਾਸ਼ਟਰੀ ਸੋਇਮ ਸੇਵਕ ਸੰਘ (ਆਰ ਐਸ ਐਸ) ਦੀਆਂ ਹਿਦਾਇਤਾਂ ਅਨੁਸਾਰ ਸ਼ਾਸ਼ਨ ਚਲਾ ਰਹੀ ਮੋਦੀ ਸਰਕਾਰ ਦੀ ਕਾਇਮੀ ਤੋਂ ਬਾਅਦ ਦਲਿਤਾਂ, ਮੁਸਲਮਾਨਾਂ, ਔਰਤਾਂ ਅਤੇ ਕਬਾਇਲੀਆਂ ਖ਼ਿਲਾਫ਼ ਅਮਾਨਵੀ ਅੱਤਿਆਚਾਰਾਂ ਦੀਆਂ ਘਟਨਾਵਾਂ ਵਿੱਚ ਬੇਬਹਾ ਵਾਧਾ ਹੋਇਆ ਹੈ ਅਤੇ ਮੌਜੂਦਾ ਕਤਲ ਵੀ ਉਸੇ ਗੰਦੀ ਸਾਜਿਸ਼ ਦਾ ਨਤੀਜਾ ਹਨ। ਸਾਥੀ ਪਾਸਲਾ ਨੇ ਸਮੂੰਹ ਇਨਸਾਫ ਪਸੰਦ ਧਿਰਾਂ ਅਤੇ ਲੋਕਾਂ ਨੂੰ ਹਰ ਕਿਸਮ ਦੇ ਰੱਖ-ਰਖਾਅ, ਵਿਸ਼ੇਸ਼ ਕਰਕੇ ਜਾਤੀਵਾਦੀ ਅਤੇ ਧਾਰਮਿਕ ਸਰੋਕਾਰਾਂ ਨੂੰ ਦਰਕਿਨਾਰ ਕਰਦਿਆਂ ਅਜਿਹੀਆਂ ਦਰਦਨਾਕ ਵਾਰਦਾਤਾਂ ਵਿਰੁੱਧ ਹਰ ਪੱਧਰ 'ਤੇ ਇੱਕਮੁਠ ਹੋ ਕੇ ਪ੍ਰਤੀਰੋਧ ਉਸਾਰਨ ਦੀ ਅਪੀਲ ਕੀਤੀ।
Thursday, 26 September 2019
15 ਦਸੰਬਰ ਨੂੰ ਚੇਨਈ (ਤਾਮਿਲਨਾਡੂ) ਵਿਖੇ ਸਾਂਝੀ ਕੌਮੀ ਕਨਵੈਨਸ਼ਨ ਕਰਨ ਦਾ ਐਲਾਨ
ਜਲੰਧਰ; 26 ਸਤੰਬਰ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ) ਅਤੇ ਮਾਰਕਸਿਸਟ ਕਮਿਊਨਿਸਟ ਪਾਰਟੀ ਆਫ ਇੰਡੀਆ ਯੂਨਾਇਟਿਡ (ਐਮ.ਸੀ.ਪੀ.ਆਈ-ਯੂ.) ਦੀਆਂ ਕੇਂਦਰੀ ਕਮੇਟੀਆਂ ਦੀ ਸਾਂਝੀ ਮੀਟਿੰਗ, ਐਮ ਸੀ ਪੀ ਆਈ-ਯੂ ਦੇ ਇੱਥੇ ਸਥਿਤ ਕੌਮੀ ਹੈੱਡ ਕੁਆਰਟਰ, ਸਾਥੀ ਓਂਕਾਰ ਭਵਨ ਹੈਦਰਾਬਾਦ (ਤਿਲੰਗਾਨਾ) ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਆਰ ਐਮ ਪੀ ਆਈ ਦੇ ਚੇਅਰਮੈਨ ਸਾਥੀ ਕੇ. ਗੰਗਾਧਰਨ ਅਤੇ ਐਮ ਸੀ ਪੀ ਆਈ -ਯੂ ਦੇ ਪੋਲਿਟ ਬਿਊਰੋ ਮੈਂਬਰ ਸਾਥੀ ਮਹਿੰਦਰ ਸਿੰਘ ਨੇਹ ਵਲੋਂ ਕੀਤੀ ਗਈ। ਮੀਟਿੰਗ ਨੂੰ ਦੋਹਾਂ ਪਾਰਟੀਆਂ ਦੇ ਜਨਰਲ ਸਕੱਤਰਾਂ ਸਾਥੀ ਮੰਗਤ ਰਾਮ ਪਾਸਲਾ ਅਤੇ ਮੁਹੰਮਦ ਗੌਂਸ ਵਲੋਂ ਸੰਬੋਧਨ ਕੀਤਾ ਗਿਆ।
ਅੱਜ ਇਥੋਂ ਜਾਰੀ ਇੱਕ ਸਾਂਝੇ ਬਿਆਨ ਰਾਹੀਂ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਆਰ ਐਮ ਪੀ ਆਈ ਸਟੈਂਡਿੰਗ ਕਮੇਟੀ ਦੇ ਮੈਂਬਰ ਸਾਥੀ ਹਰਕੰਵਲ ਸਿੰਘ ਅਤੇ ਐਮ ਸੀ ਪੀ ਆਈ ਯੂ ਦੇ ਪੋਲਿਟ ਬਿਊਰੋ ਮੈਂਬਰ ਸਾਥੀ ਕਿਰਨਜੀਤ ਸੇਖੋਂ ਨੇ ਦਸਿਆ ਕਿ ਭਵਿੱਖ ਵਿੱਚ ਦੋਹਾਂ ਪਾਰਟੀਆਂ ਦੀ ਸਟੈਂਡਿੰਗ ਕਮੇਟੀ ਅਤੇ ਪੋਲਿਟ ਬਿਊਰੋ ਤੇ ਕੇਂਦਰੀ ਕਮੇਟੀਆਂ ਦੀਆਂ ਸਾਂਝੀਆਂ ਮੀਟਿੰਗਾਂ ਹੋਇਆ ਕਰਨਗੀਆਂ ਤਾਂ ਕਿ ਦੇਸ਼ ਦੀ ਮੌਜੂਦਾ ਰਾਜਸੀ ਅਵਸਥਾ ਵਿੱਚ ਦੋਹੇਂ ਪਾਰਟੀਆਂ ਸਾਂਝੀ ਰਾਜਨੀਤਕ ਸਮਝਦਾਰੀ ਦੇ ਆਧਾਰ 'ਤੇ ਇਕਜੁੱਟ ਦਖਲ ਅੰਦਾਜ਼ੀ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਦੋਹਾਂ ਪਾਰਟੀਆਂ ਵਲੋਂ ਨੇੜ ਭਵਿੱਖ ਵਿੱਚ ਟਰੇਡ ਯੂਨੀਅਨ, ਕਿਸਾਨ, ਇਸਤਰੀ ਅਤੇ ਨੌਜਵਾਨ ਫਰੰਟਾਂ ਦੀਆਂ ਸਾਂਝੀਆਂ ਕੁਲ ਹਿੰਦ ਜਨਤਕ ਜਥੇਬੰਦੀਆਂ ਕਾਇਮ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 15 ਦਸੰਬਰ ਨੂੰ ਚੇਨਈ (ਤਾਮਿਲਨਾਡੂ) ਵਿਖੇ ਸਾਂਝੀ ਕੌਮੀ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ਵਿੱਚ ਭਵਿੱਖ ਦੇ ਸੰਗਰਾਮਾਂ ਦੀ ਉਸਾਰੀ ਦਾ ਖਾਕਾ ਪਾਸ ਕੀਤਾ ਜਾਵੇਗਾ ।
ਦੋਹਾਂ ਪਾਰਟੀਆਂ ਦੀ ਸਾਂਝੀ ਮੀਟਿੰਗ ਵਲੋਂ ਦੇਸ਼ ਵਿੱਚ ਦਿਨੋ-ਦਿਨ ਤਿੱਖੇ ਹੋ ਰਹੇ ਚੌਤਰਫਾ ਫਿਰਕੂ-ਫਾਸ਼ੀ ਹੱਲਿਆਂ ਅਤੇ ਸਾਮਰਾਜੀ ਤੇ ਕਾਰਪੋਰੇਟ ਲੁੱਟ ਦੀ ਗਰੰਟੀ ਕਰਦੀਆਂ ਨਵਉਦਾਰਵਾਦੀ ਨੀਤੀਆਂ ਖਿਲਾਫ਼ ਹਰ ਮੋਰਚੇ 'ਤੇ ਸੰਘਰਸ਼ ਤਿੱਖੇ ਕਰਨ ਦਾ ਨਿਰਣਾ ਲਿਆ ਗਿਆ। ਸੰਘ ਪਰਿਵਾਰ ਦੀਆਂ ਭਾਰਤ ਨੂੰ ਕੱਟੜਤਾ ਆਧਾਰਿਤ ਹਿੰਦੂ ਰਾਸ਼ਟਰ ਵਿੱਚ ਤਬਦੀਲ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਨੂੰ ਅਮਲੀ ਰੂਪ ਦੇਣ ਲਈ ਪੱਬਾਂ ਭਾਰ ਹੋਈ ਮੋਦੀ ਸਰਕਾਰ ਦੀਆਂ ਕੁਚਾਲਾਂ ਵਿਰੁੱਧ ਦੇਸ਼ ਵਾਸੀਆਂ ਨੂੰ ਚੌਕਸ ਕਰਨ ਲਈ ਮੀਟਿਗ ਵਲੋਂ ਦੇਸ਼ ਵਿਆਪੀ ਮੁਹਿੰਮ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ। ਇਸ ਮੁਹਿੰਮ ਦੌਰਾਨ ਦਿਨੋਂ-ਦਿਨ ਤੇਜ ਹੋ ਰਹੇ ਆਰਥਿਕ ਮੰਦਵਾੜੇ ਅਤੇ ਇਸ ਦੇ ਸਿੱਟੇ ਵੱਜੋਂ ਭਾਰੀ ਬਹੁਗਿਣਤੀ ਵਸੋਂ ਦੇ ਵਧ ਰਹੇ ਕੰਗਾਲੀਕਰਨ ਖਿਲਾਫ਼, ਗਰੀਬਾਂ ਦੇ ਬੱਚਿਆਂ ਨੂੰ ਵਿੱਦਿਆ ਤੋਂ ਵਿਰਵੇ ਕਰਨ ਵਾਲੀ ਨਵੀਂ ਸਿੱਖਿਆ ਨੀਤੀ ਵਿਰੁੱਧ, ਮੰਨੂਵਾਦੀ ਵਰਣ ਵਿਵਸਥਾ ਦੀ ਪੁਨਰ ਸਥਾਪਤੀ ਦੇ ਉਦੇਸ਼ ਅਧੀਨ ਦਲਿਤਾਂ ਅਤੇ ਔਰਤਾਂ ਖਿਲਾਫ਼ ਕੀਤੇ ਜਾ ਰਹੇ ਅਕਹਿ ਜ਼ੁਲਮਾਂ ਖਿਲਾਫ਼, ਦੇਸ਼ ਵਿੱਚ ਫਿਰਕੂ ਵੰਡ ਤਿੱਖੀ ਕਰਨ ਦੀ ਸਾਜਿਸ਼ ਅਧੀਨ ਮੁਸਲਮਾਨਾਂ ਅਤੇ ਹੋਰਨਾਂ ਘੱਟ ਗਿਣਤੀਆਂ ਖ਼ਿਲਾਫ਼ ਕੀਤੇ ਜਾ ਰਹੇ ਕਾਤਲਾਨਾ ਹਮਲਿਆਂ ਅਤੇ ਅਮਾਨਵੀ ਅੱਤਿਆਚਾਰਾਂ ਵਿਰੁੱਧ ਦੇਸ਼ ਦੇ ਮਿਹਨਤਕਸ਼ ਆਵਾਮ ਨੂੰ ਜਥੇਬੰਦ ਹੁੰਦਿਆਂ ਸੰਘਰਸ਼ਾਂ ਦੇ ਮੈਦਾਨਾਂ ਵਿਚ ਨਿੱਤਰਨ ਦਾ ਸੱਦਾ ਦਿੱਤਾ ਗਿਆ। ਇਸ ਤੋਂ ਇਲਾਵਾ ਤਾਨਾਸ਼ਾਹੀ 'ਤੇ ਇੱਕ ਪਾਸੜ ਤਰੀਕੇ ਨਾਲ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਅਤੇ 35 ਏ ਦੇ ਖਾਤਮੇ ਅਤੇ ਉਥੋਂ ਦੀ ਵਿਧਾਨ ਸਭਾ ਦਾ ਦਰਜਾ ਘਟਾ ਕੇ ਸੂਬੇ ਨੂੰ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦੇਣ ਪਿਛੇ ਲੁਕੀ ਫਿਰਕੂ ਮਨਸ਼ਾ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ। ਮੀਟਿੰਗ ਵਲੋਂ ਆਮ ਲੋਕਾਂ ਨੂੰ ਦੇਸ਼ ਦੇ ਧਰਮਨਿਰਪੱਖ, ਫੈਡਰਲ ਅਤੇ ਜਮਹੂਰੀ ਢਾਂਚੇ ਨੂੰ ਤਹਿਤ ਨਹਿਸ ਕਰਨ ਦੀਆਂ ਸਰਕਾਰੀ ਕੁਚਾਲਾਂ ਦਾ ਹਰ ਪੱਧਰ 'ਤੇ ਡੱਟਵਾਂ ਵਿਰੋਧ ਕਰਨ ਦਾ ਵੀ ਸੱਦਾ ਦਿੱਤਾ ਗਿਆ। ਸਾਂਝੀ ਮੀਟਿੰਗ ਵਲੋਂ ਮੌਜੂਦਾ ਗੰਭੀਰ ਅਵਸਥਾ ਵਿੱਚ ਸਾਰੀਆਂ ਖੱਬੀਆਂ ਧਿਰਾਂ ਨੂੰ ਘੱਟੋ-ਘੱਟ ਸਾਂਝੇ ਪ੍ਰੋਗਰਾਮ ਦੇ ਅਧਾਰ 'ਤੇ ਇੱਕਜੁਟ ਹੋਕੇ ਸੰਗਰਾਮਾਂ ਵਿੱਚ ਨਿੱਤਰਨ ਦੀ ਅਪੀਲ ਕੀਤੀ ਗਈ।

Sunday, 15 September 2019
ਖੱਬੀਆਂ ਪਾਰਟੀਆਂ, ਸੰਘਰਸ਼ਸ਼ੀਲ ਜਥੇਬੰਦੀਆਂ, ਉੱਘੀਆਂ ਸ਼ਖਸੀਅਤਾਂ, ਲੇਖਕਾਂ, ਬੁੱਧੀਜੀਵੀਆਂ ਅਤੇ ਸਮਾਜਸੇਵੀ ਸੰਗਠਨਾਂ ਨੂੰ ਸੰਗਰਾਮ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ
ਜਲੰਧਰ; 15 ਸਤੰਬਰ - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਪਾਰਟੀ ਦੀ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ, ਸਕੱਤਰ ਸਾਥੀ ਹਰਕੰਵਲ ਸਿੰਘ, ਖ਼ਜ਼ਾਨਚੀ ਸਾਥੀ ਲਾਲ ਚੰਦ ਕਟਾਰੂ ਚੱਕ ਨੇ ਰਾਜ ਕਮੇਟੀ ਵਲੋਂ ਪਟਿਆਲਾ ਵਿਖੇ ਲਾਏ ਗਏ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਅਤੇ ਹਰ ਕਿਸਮ ਦਾ ਸਹਿਯੋਗ ਦੇਣ ਵਾਲੇ ਸਭਨਾਂ ਪਾਰਟੀ ਕਾਰਕੁੰਨਾਂ, ਹਮਦਰਦਾਂ ਅਤੇ ਸੁਹਿਰਦ ਮਿੱਤਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਅੱਜ ਇਥੋਂ ਜਾਰੀ ਇੱਕ ਬਿਆਨ ਰਾਹੀਂ ਸਾਥੀ ਪਾਸਲਾ ਅਤੇ ਰਾਜ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ 9 ਤੋਂ 13 ਸਤੰਬਰ ਤੱਕ ਚੱਲਿਆ ਉਕਤ ਮੋਰਚਾ ਬੇਹਦ ਕਾਮਯਾਬ ਰਿਹਾ। 13 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਦਾ ਲਿਖਤੀ ਸੱਦਾ ਮਿਲਣ ਉਪਰੰਤ ਇਹ ਮੋਰਚਾ ਆਉਂਦੀ 30 ਸਤੰਬਰ (ਗੱਲਬਾਤ ਲਈ ਨੀਯਤ ਮਿਤੀ) ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਆਗੂਆਂ ਨੇ ਪੰਜੇ ਦਿਨ, ਦਿਨ-ਰਾਤ ਦੇ ਧਰਨੇ, ਵੱਖੋ-ਵੱਖ ਵਿਭਾਗਾਂ ਵੱਲ ਨੂੰ ਕੀਤੇ ਗਏ ਲੋਕ ਮਾਰਚ, ਵਿਖਾਵੇ (ਸਟਰੀਟ ਡੈਮਨਸਟਰੇਸ਼ਨ), ਮਸ਼ਾਲ ਮਾਰਚ ਅਤੇ 13 ਸਤੰਬਰ ਨੂੰ ਮੋਤੀ ਮਹਿਲ ਵੱਲ ਕੀਤੇ ਗਏ ਹਜਾਰਾਂ ਲੋਕਾਂ ਦੇ ਸ਼ਾਨਦਾਰ ਮੁਜ਼ਾਹਰੇ ਦੀ ਪ੍ਰਭਾਵਸ਼ਾਲੀ ਮੀਡੀਆ ਕਵਰੇਜ ਕਰਨ ਵਾਲੇ ਸਭਨਾਂ ਮਿੱਤਰਾਂ ਦੇ ਸਹਿਯੋਗ ਨੂੰ ਸਲਾਮ ਕਰਦਿਆਂ ਉਨ੍ਹਾਂ ਦਾ ਦਿਲ ਦੀਆਂ ਗਹਿਰਾਈਆਂ ਚੋਂ ਧੰਨਵਾਦ ਕੀਤਾ।
ਆਗੂਆਂ ਨੇ ਪਾਰਟੀ ਕਮੇਟੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਖੋ-ਵੱਖ ਰੂਪਾਂ ਵਿੱਚ ਮੋਰਚੇ ਦੀਆਂ ਮੰਗਾਂ ਲਈ ਲੋਕ ਲਾਮਬੰਦੀ ਅਤੇ ਹੋਰ ਸੰਗਰਾਮੀ ਸਰਗਰਮੀ ਜਾਰੀ ਰੱਖਣ।
ਕਮਿਊਨਿਸਟ ਆਗੂਆਂ ਨੇ ਸਮੂੰਹ ਪੰਜਾਬੀਆਂ, ਖਾਸ ਕਰਕੇ ਕਿਰਤੀ ਜਨ ਸਮੂਹਾਂ ਨੂੰ ਉਕਤ ਸੰਗਰਾਮ ਵਿੱਚ ਸ਼ਮੂਲੀਅਤ ਕਰਨ ਅਤੇ ਹਰ ਕਿਸਮ ਦੇ ਵਸੀਲੇ ਜੁਟਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਦੀਆਂ ਖੱਬੀਆਂ ਪਾਰਟੀਆਂ, ਸੰਘਰਸ਼ਸ਼ੀਲ ਜਥੇਬੰਦੀਆਂ, ਜਮਹੂਰੀ-ਸੈਕੂਲਰ-ਦੇਸ਼ ਭਗਤ ਅਤੇ ਵਿਗਿਆਨਕ ਵਿਚਾਰਧਾਰਾ ਨੂੰ ਪ੍ਰਣਾਏ ਸੰਗਠਨਾਂ ਤੇ ਉੱਘੀਆਂ ਸ਼ਖਸੀਅਤਾਂ, ਲੇਖਕਾਂ, ਬੁੱਧੀਜੀਵੀਆਂ ਅਤੇ ਸਮਾਜਸੇਵੀ ਸੰਗਠਨਾਂ ਨੂੰ ਉਕਤ ਸੰਗਰਾਮ ਵਿੱਚ ਸ਼ਮੂਲੀਅਤ ਕਰਨ ਦਾ ਵੀ ਸੱਦਾ ਦਿੱਤਾ।
ਜਿਕਰ ਯੋਗ ਹੈ ਕਿ ਪਾਰਟੀ ਵਲੋਂ 4 ਜੁਲਾਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਨੁਮਾਇੰਦਾ ਕਨਵੈਨਸ਼ਨ ਕਰਕੇ ਸੂਬਾ ਵਾਸੀਆਂ ਨੂੰ ਬਿਜਲੀ ਦੋ ਰੁਪੈ ਪ੍ਰਤੀ ਯੂਨਿਟ ਦਿੱਤੇ ਜਾਣ, ਧਰਤੀ ਹੇਠਲੇ ਤੇ ਦਰਿਆਈ ਪਾਣੀਆਂ ਦੀ ਬਰਬਾਦੀ ਰੋਕਣ ਅਤੇ ਪੀਣ ਲਈ ਮੁਫਤ ਸਾਫ ਪਾਣੀ ਦੀਆਂ ਮੰਗਾਂ ਲਈ ਤਿੰਨ ਪੜਾਵੀ ਸੰਘਰਸ਼ ਦਾ ਐਲਾਨ ਕੀਤਾ ਸੀ। ਪਹਿਲੇ ਪੜਾਅ ਵਿੱਚ 15 ਤੋਂ 31 ਜੁਲਾਈ ਤੱਕ ਹਜ਼ਾਰਾਂ ਜਨ ਇਕੱਤਰਤਾਵਾਂ ਕੀਤੀਆਂ ਗਈਆਂ, ਦੂਜੇ ਪੜਾਅ ਵਿੱਚ 5 ਤੋਂ 9 ਅਗਸਤ ਤੱਕ ਜ਼ਿਲ੍ਹਾ ਕੇਂਦਰਾਂ 'ਤੇ ਵਿਸ਼ਾਲ ਪ੍ਰਦਰਸ਼ਨ ਕੀਤੇ ਗਏ ਅਤੇ ਤੀਜੇ ਪੜਾਅ ਵਿੱਚ 9 ਸਤੰਬਰ ਤੋਂ ਪਟਿਆਲਾ ਵਿਖੇ ਉਪਰੋਕਤ ਮੋਰਚਾ ਲਾਇਆ ਗਿਆ ਸੀ।

Friday, 13 September 2019
ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲਬਾਤ ਦਾ ਸੱਦਾ ਮਿਲਣ 'ਤੇ ਬਿਜਲੀ ਪਾਣੀ ਲਈ ਲਗਾਏ ਮੋਰਚੇ ਨੂੰ ਕੀਤਾ ਵਕਤੀ ਤੌਰ 'ਤੇ ਮੁਲਤਵੀ
ਸੀਪੀਆਈ ਦੇ ਸੂਬਾ ਸਕੱਤਰ ਸਾਥੀ ਬੰਤ ਬਰਾੜ ਅਤੇ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਕੀਤੀ ਸੰਘਰਸ਼ ਦੀ ਹਮਾਇਤ
ਮੋਤੀ ਮਹਿਲ ਵੱਲ ਕੀਤੇ ਮਾਰਚ ਦੌਰਾਨ ਸਾਬਕਾ ਔਮਪੀ ਧਰਮਵੀਰ ਗਾਂਧੀ ਨੇ ਲਵਾਈ ਹਾਜ਼ਰੀ
ਪਟਿਆਲਾ; 13 ਸਤੰਬਰ-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵਲੋਂ ਚਲਾਏ ਜਾ ਰਹੇ ਪੱਕੇ ਮੋਰਚੇ ਦੇ ਪੰਜਵੇਂ ਦਿਨ ਪੰਜਾਬ ਦੇ ਮੁੱਖ ਮੰਤਰੀ ਦੇ ਮਹਿਲਾ ਨੂੰ ਕੂਚ ਕਰਨ ਦੌਰਾਨ ਪ੍ਰਸ਼ਾਸਨ ਨੇ ਲਿਖਤੀ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲਬਾਤ ਦਾ ਸੱਦਾ ਦਿੱਤਾ। ਇਸ ਸੱਦੇ ਉਪਰੰਤ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਐਲਾਨ ਕੀਤਾ ਕਿ ਇਹ ਮੋਰਚਾ ਵਕਤੀ ਤੌਰ 'ਤੇ ਮੁਲਤਵੀ ਕੀਤਾ ਜਾ ਰਿਹਾ ਹੈ।
ਵਰਨਣਯੋਗ ਹੈ ਕਿ ਅਧਿਕਾਰੀਆਂ ਵੱਲੋਂ ਇੱਕ 30 ਸਤੰਬਰ ਨੂੰ ਗੱਲਬਾਤ ਦਾ ਇੱਕ ਪੱਤਰ ਸੌਂਪਿਆ ਗਿਆ। ਜਿਸ 'ਤੇ ਆਗੂਆਂ ਨੇ ਕਿਹਾ ਕਿ ਗੱਲਬਾਤ ਤੋਂ ਬਾਅਦ ਦੀ ਸਥਿਤੀ 'ਤੇ ਵਿਚਾਰ ਵਟਾਦਰਾ ਕਰਨ ਉਪਰੰਤ ਸੰਘਰਸ਼ ਦੇ ਅਗਲੇ ਪੜ੍ਹਾਅ ਦਾ ਐਲਾਨ ਕੀਤਾ ਜਾਵੇਗਾ।
ਇਸ ਤੋਂ ਪਹਿਲਾ ਅੱਜ ਪੰਜਵੇਂ ਦਿਨ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕੱਤਰ ਲੋਕਾਂ ਨੇ ਮੋਤੀ ਮਹਿਲ ਵੱਲ ਕੂਚ ਕੀਤਾ। ਜਿਸ 'ਚ ਔਰਤਾਂ ਸਮੇਤ ਹਜ਼ਾਰਾਂ ਲੋਕ ਸ਼ਾਮਲ ਸਨ। ਕੇਂਦਰੀ ਅਤੇ ਸੂਬਾ ਸਰਕਾਰ ਦੀਆਂ ਲੋਕ ਦੋਖੀ ਨੀਤੀਆਂ ਖਿਲਾਫ਼ ਰੋਸ ਪ੍ਰਗਟਾਉਂਦੇ, ਜੋਸ਼ ਭਰਪੂਰ ਨਾਹਰੇ ਲਾਉਂਦੇ ਹੋਏ ਸ਼ਾਮਲ ਹੋਏ ਲੋਕਾਂ ਨੇ ਸੂਬੇ ਦੇ ਲੋਕਾਂ ਨੂੰ ਬਿਜਲੀ ਦੋ ਰੁਪੈ ਪ੍ਰਤੀ ਯੂਨਿਟ ਦਿੱਤੀ ਜਾਵੇ, ਨਿੱਜੀ ਬਿਜਲੀ ਕਾਰੋਬਾਰੀਆਂ ਨਾਲ ਕੀਤੇ ਬਿਜਲੀ ਖਰੀਦ ਦੇ ਬਦਨੀਅਤੀ ਵਾਲੇ ਸਮਝੌਤੇ ਰੱਦ ਕਰਕੇ ਸਰਕਾਰੀ ਮਾਲਕੀ ਵਾਲੇ ਤਿੰਨੇ ਥਰਮਲ ਪੂਰੀ ਸਮਰੱਥਾ ਨਾਲ ਚਲਾਏ ਜਾਣ, ਰੱਜੇ-ਪੁੱਜੇ ਲੋਕਾਂ ਨੂੰ ਮੁਫਤ ਬਿਜਲੀ ਜਾਂ ਬਿਜਲੀ ਤੇ ਸਬਸਿਡੀ ਦੇਣੀ ਫੌਰੀ ਬੰਦ ਕਰਕੇ ਇਹ ਲਾਭ ਹਕੀਕੀ ਲੋੜਵੰਦਾਂ ਨੂੰ ਦਿੱਤਾ ਜਾਵੇ, ਬਾਰਸੂਖ ਵਿਅਕਤੀਆਂ ਵਲੋਂ ਕੀਤੀ ਜਾਂਦੀ ਬਿਜਲੀ ਚੋਰੀ ਸਖਤੀ ਨਾਲ ਰੋਕੀ ਜਾਵੇ ਅਤੇ ਬਿਜਲੀ ਪੈਦਾ ਕਰਨ ਦੇ ਸਸਤੇ ਤੇ ਸੁਲਭ ਤਰੀਕੇ ਅਪਣਾਏ ਜਾਣ।
ਲੋਕਾਂ ਦੇ ਹੱਥਾਂ ਵਿੱਚ ਫੜੀਆਂ ਤਖਤੀਆਂ ਅਤੇ ਫਲੈਕਸਾਂ ਰਾਹੀਂ ਇਹ ਵੀ ਮੰਗ ਕੀਤੀ ਗਈ ਕਿ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਸਰਕਾਰ ਵਲੋਂ ਮੁਫਤ ਮੁਹੱਈਆ ਕਰਵਾਇਆ ਜਾਵੇ, ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੇ ਇਲਾਜ ਲਈ ਵਿਸ਼ੇਸ਼ ਫੰਡ ਕਾਇਮ ਕਰਦਿਆਂ ਹੰਗਾਮੀ ਨੀਤੀ ਬਣਾਈ ਜਾਵੇ, ਧਰਤੀ ਹੇਠਲੇ ਤੇ ਦਰਿਆਈ ਪਾਣੀਆਂ ਵਿੱਚ ਸਨਅਤੀ ਤੇ ਮੈਡੀਕਲ ਰਹਿੰਦ-ਖੂਹੰਦ, ਮਲ-ਮੂਤਰ, ਕਾਰਖਾਨਿਆਂ ਵਲੋਂ ਵਰਤਣ ਉਪਰੰਤ ਦੂਸ਼ਿਤ ਕੀਤਾ ਬਿਨਾਂ ਸੋਧਿਆ ਪਾਣੀ ਅਤੇ ਹੋਰ ਘਾਤਕ ਜਹਿਰਾਂ ਦੀ ਮਿਲਾਵਟ ਬੰਦ ਕੀਤੀ ਜਾਵੇ, ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਨੀਤੀ ਬਣਾ ਕੇ ਉਸ ਉੱਪਰ ਫੌਰੀ ਅਮਲ ਕੀਤਾ ਜਾਵੇ, ਬਾਰਿਸ਼ਾਂ ਦਾ ਪਾਣੀ ਸੰਭਾਲ ਕੇ ਮੁੜ ਵਰਤਣ ਯੋਗ ਬਣਾਉਣ ਲਈ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾਣ, ਧਰਤੀ ਹੇਠਲੇ ਪਾਣੀਆਂ 'ਤੇ ਨਿਰਭਰਤਾ ਘਟਾ ਕੇ ਦਰਿਆਈ ਪਾਣੀਆਂ ਰਾਹੀਂ ਖੇਤੀ ਲੋੜਾਂ ਪੂਰੀਆਂ ਕਰਨ ਦਾ ਐਕਸ਼ਨ ਪਲਾਨ ਉਲੀਕਿਆ ਜਾਵੇ, ਖਾਤਮੇ ਕਿਨਾਰੇ ਜਾ ਲੱਗੇ ਨਹਿਰੀ ਢਾਂਚੇ ਦੀ ਪੁਨਰ ਉਸਾਰੀ ਅਤੇ ਵਿਸਥਾਰ ਕੀਤਾ ਜਾਵੇ।
ਮੋਤੀ ਮਹਿਲ ਵੱਲ ਜਾਣ ਵੇਲੇ ਪੁਲੀਸ ਵੱਲੋਂ ਰੋਕਣ 'ਤੇ ਇਹ ਮਾਰਚ ਧਰਨੇ 'ਚ ਤਬਦੀਲ ਹੋ ਗਿਆ। ਜਿਥੇ ਪਾਰਟੀ ਦੇ ਪ੍ਰਮੁੱਖ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਉਚੇਚੇ ਤੌਰ 'ਤੇ ਹਾਜ਼ਰੀ ਲਵਾਈ।
ਅੱਜ ਮੋਰਚੇ ਦੌਰਾਨ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਸੂਬਾ ਸਕੱਤਰ ਸਾਥੀ ਬੰਤ ਬਰਾੜ ਨੇ ਮੋਰਚੇ ਦੀ ਹਮਾਇਤ ਕਰਦਿਆਂ ਉਚੇਚੇ ਤੌਰ 'ਤੇ ਆਪਣਾ ਭਰਾਤਰੀ ਸੰਦੇਸ਼ ਵੀ ਦਿੱਤਾ।
ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਵੀ ਸੰਘਰਸ਼ ਦੀ ਹਮਾਇਤ ਕੀਤੀ।

ਬਿਜਲੀ ਪਾਣੀ ਦਾ ਮੋਰਚਾ ਪੰਜਵੇਂ ਦਿਨ ਵਿੱਚ ਦਾਖ਼ਲ : ਮੋਤੀ ਮਹਿਲ ਵੱਲ ਕੀਤਾ ਮਾਰਚ
ਪੰਜਾਬ ਭਰ 'ਚੋਂ ਪੁੱਜੇ ਹਜ਼ਾਰਾਂ ਲੋਕਾਂ ਸਾਹਵੇਂ ਆਗੂਆਂ ਵਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ
ਸੀਪੀਆਈ ਦੇ ਸੂਬਾ ਸਕੱਤਰ ਸਾਥੀ ਬੰਤ ਬਰਾੜ ਅਤੇ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਕੀਤੀ ਸੰਘਰਸ਼ ਦੀ ਹਮਾਇਤ
ਪਟਿਆਲਾ; 13 ਸਤੰਬਰ-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵਲੋਂ ਇੱਥੇ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਲੋਕਾਂ ਨੇ ਅੱਜ ਮੋਤੀ ਮਹਿਲ ਵੱਲ ਕੂਚ ਕੀਤਾ। ਅੱਜ ਦੇ ਇਕੱਠ ਵਿੱਚ ਹਜ਼ਾਰਾਂ ਲੋਕ, ਜਿਨ੍ਹਾਂ ਵਿੱਚ ਚੋਖੀ ਗਿਣਤੀ ਔਰਤਾਂ ਵੀ ਸ਼ਾਮਲ ਸਨ, ਕੇਂਦਰੀ ਅਤੇ ਸੂਬਾ ਸਰਕਾਰ ਦੀਆਂ ਲੋਕ ਦੋਖੀ ਨੀਤੀਆਂ ਖਿਲਾਫ਼ ਰੋਸ ਪ੍ਰਗਟਾਉਂਦੇ, ਜੋਸ਼ ਭਰਪੂਰ ਨਾਹਰੇ ਲਾਉਂਦੇ ਹੋਏ ਸ਼ਾਮਲ ਹੋਏ। ਲੋਕੀਂ ਮੰਗ ਕਰ ਰਹੇ ਸਨ ਕਿ ਸੂਬੇ ਦੇ ਲੋਕਾਂ ਨੂੰ ਬਿਜਲੀ ਦੋ ਰੁਪੈ ਪ੍ਰਤੀ ਯੂਨਿਟ ਦਿੱਤੀ ਜਾਵੇ, ਨਿੱਜੀ ਬਿਜਲੀ ਕਾਰੋਬਾਰੀਆਂ ਨਾਲ ਕੀਤੇ ਬਿਜਲੀ ਖਰੀਦ ਦੇ ਬਦਨੀਅਤੀ ਵਾਲੇ ਸਮਝੌਤੇ ਰੱਦ ਕਰਕੇ ਸਰਕਾਰੀ ਮਾਲਕੀ ਵਾਲੇ ਤਿੰਨੇ ਥਰਮਲ ਪੂਰੀ ਸਮਰੱਥਾ ਨਾਲ ਚਲਾਏ ਜਾਣ, ਰੱਜੇ-ਪੁੱਜੇ ਲੋਕਾਂ ਨੂੰ ਮੁਫਤ ਬਿਜਲੀ ਜਾਂ ਬਿਜਲੀ ਤੇ ਸਬਸਿਡੀ ਦੇਣੀ ਫੌਰੀ ਬੰਦ ਕਰਕੇ ਇਹ ਲਾਭ ਹਕੀਕੀ ਲੋੜਵੰਦਾਂ ਨੂੰ ਦਿੱਤਾ ਜਾਵੇ, ਬਾਰਸੂਖ ਵਿਅਕਤੀਆਂ ਵਲੋਂ ਕੀਤੀ ਜਾਂਦੀ ਬਿਜਲੀ ਚੋਰੀ ਸਖਤੀ ਨਾਲ ਰੋਕੀ ਜਾਵੇ ਅਤੇ ਬਿਜਲੀ ਪੈਦਾ ਕਰਨ ਦੇ ਸਸਤੇ ਤੇ ਸੁਲਭ ਤਰੀਕੇ ਅਪਣਾਏ ਜਾਣ।
ਲੋਕਾਂ ਦੇ ਹੱਥਾਂ ਵਿੱਚ ਫੜੀਆਂ ਤਖਤੀਆਂ ਅਤੇ ਫਲੈਕਸਾਂ ਰਾਹੀਂ ਇਹ ਵੀ ਮੰਗ ਕੀਤੀ ਗਈ ਕਿ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਸਰਕਾਰ ਵਲੋਂ ਮੁਫਤ ਮੁਹੱਈਆ ਕਰਵਾਇਆ ਜਾਵੇ, ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੇ ਇਲਾਜ ਲਈ ਵਿਸ਼ੇਸ਼ ਫੰਡ ਕਾਇਮ ਕਰਦਿਆਂ ਹੰਗਾਮੀ ਨੀਤੀ ਬਣਾਈ ਜਾਵੇ, ਧਰਤੀ ਹੇਠਲੇ ਤੇ ਦਰਿਆਈ ਪਾਣੀਆਂ ਵਿੱਚ ਸਨਅਤੀ ਤੇ ਮੈਡੀਕਲ ਰਹਿੰਦ-ਖੂਹੰਦ, ਮਲ-ਮੂਤਰ, ਕਾਰਖਾਨਿਆਂ ਵਲੋਂ ਵਰਤਣ ਉਪਰੰਤ ਦੂਸ਼ਿਤ ਕੀਤਾ ਬਿਨਾਂ ਸੋਧਿਆ ਪਾਣੀ ਅਤੇ ਹੋਰ ਘਾਤਕ ਜਹਿਰਾਂ ਦੀ ਮਿਲਾਵਟ ਬੰਦ ਕੀਤੀ ਜਾਵੇ, ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਨੀਤੀ ਬਣਾ ਕੇ ਉਸ ਉੱਪਰ ਫੌਰੀ ਅਮਲ ਕੀਤਾ ਜਾਵੇ, ਬਾਰਿਸ਼ਾਂ ਦਾ ਪਾਣੀ ਸੰਭਾਲ ਕੇ ਮੁੜ ਵਰਤਣ ਯੋਗ ਬਣਾਉਣ ਲਈ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾਣ, ਧਰਤੀ ਹੇਠਲੇ ਪਾਣੀਆਂ 'ਤੇ ਨਿਰਭਰਤਾ ਘਟਾ ਕੇ ਦਰਿਆਈ ਪਾਣੀਆਂ ਰਾਹੀਂ ਖੇਤੀ ਲੋੜਾਂ ਪੂਰੀਆਂ ਕਰਨ ਦਾ ਐਕਸ਼ਨ ਪਲਾਨ ਉਲੀਕਿਆ ਜਾਵੇ, ਖਾਤਮੇ ਕਿਨਾਰੇ ਜਾ ਲੱਗੇ ਨਹਿਰੀ ਢਾਂਚੇ ਦੀ ਪੁਨਰ ਉਸਾਰੀ ਅਤੇ ਵਿਸਥਾਰ ਕੀਤਾ ਜਾਵੇ।
ਮੋਤੀ ਮਹਿਲ ਵੱਲ ਮਾਰਚ ਕਰਨ ਤੋਂ ਪਹਿਲਾ ਹੋਏ ਇਕੱਠ ਦੀ ਪ੍ਰਧਾਨਗੀ ਸਾਥੀ ਰਤਨ ਸਿੰਘ ਰੰਧਾਵਾ, ਵਿਜੇ ਮਿਸ਼ਰਾ, ਨੱਥਾ ਸਿੰਘ ਡਡਵਾਲ, ਦਰਸ਼ਨ ਨਾਹਰ, ਸਤਨਾਮ ਸਿੰਘ ਅਜਨਾਲਾ, ਨੀਲਮ ਘੁਮਾਣ, ਸ਼ਮਸ਼ੇਰ ਸਿੰਘ ਬਟਾਲਾ, ਮਨਜਿੰਦਰ ਢੇਸੀ, ਪੂਰਨ ਚੰਦ ਨਨਹੇੜਾ 'ਤੇ ਆਧਾਰਿਤ ਪ੍ਰਧਾਨਗੀ ਮੰਡਲ ਵਲੋਂ ਕੀਤੀ ਗਈ। ਮੰਚ ਸੰਚਾਲਨ ਦੀ ਭੂਮਿਕਾ ਸਾਥੀ ਪਰਗਟ ਸਿੰਘ ਜਾਮਾਰਾਇ ਵਲੋਂ ਨਿਭਾਈ ਗਈ।
ਅੱਜ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਸਾਥੀ ਰਘਬੀਰ ਸਿੰਘ ਬਟਾਲਾ, ਗੁਰਨਾਮ ਸਿੰਘ ਦਾਊਦ, ਕੁਲਵੰਤ ਸਿੰਘ ਸੰਧੂ, ਮਹੀਪਾਲ (ਮੈਂਬਰਾਨ ਕੇਂਦਰੀ ਕਮੇਟੀ), ਲਾਲ ਚੰਦ ਕਟਾਰੂ ਚੱਕ, ਪ੍ਰੋ ਜੈਪਾਲ, ਵਿਜੇ ਮਿਸ਼ਰਾ, ਵੇਦ ਪ੍ਰਕਾਸ਼, ਰਵੀ ਕੰਵਰ, ਭੀਮ ਸਿੰਘ ਆਲਮਪੁਰ (ਮੈਂਬਰਾਨ ਸੂਬਾ ਸਕੱਤਰੇਤ) ਅਤੇ ਹੋਰਨਾਂ ਸੂਬਾਈ ਆਗੂਆਂ ਨੇ ਐਲਾਨ ਕੀਤਾ ਕਿ ਉਕਤ ਦੋਹਾਂ ਮੁਦਿਆਂ ਨਾਲ ਸਬੰਧਤ ਉੱਪਰ ਬਿਆਨ ਕੀਤੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪਾਰਟੀ ਆਰ-ਪਾਰ ਦਾ ਸੰਗਰਾਮ ਲੜੇਗੀ।
ਇਸ ਦੌਰਾਨ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਸੂਬਾ ਸਕੱਤਰ ਸਾਥੀ ਬੰਤ ਬਰਾੜ ਨੇ ਮੋਰਚੇ ਦੀ ਹਮਾਇਤ ਕਰਦਿਆਂ ਉਚੇਚੇ ਤੌਰ 'ਤੇ ਆਪਣਾ ਭਰਾਤਰੀ ਸੰਦੇਸ਼ ਵੀ ਦਿੱਤਾ।
ਇਸ ਮੌਕੇ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਵੀ ਸੰਘਰਸ਼ ਦੀ ਹਮਾਇਤ ਕੀਤੀ।
ਇਸ ਮੌਕੇ ਹੋਰਨਾ ਬੁਲਾਰਿਆਂ ਨੇ ਕਿਹਾ ਕਿ ਪਟਿਆਲਾ ਮੋਰਚਾ ਵੱਖੋ-ਵੱਖ ਰੂਪਾਂ ਵਿੱਚ ਵਿਸ਼ਾਲ ਪੈਮਾਨੇ ਉੱਤੇ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਮੰਗਾਂ ਲਾਗੂ ਨਹੀਂ ਕਰ ਦਿੰਦੀ। ਪਾਰਟੀ ਆਗੂਆਂ ਨੇ ਦਸਿਆ ਕਿ ਪਾਰਟੀ ਵਲੋਂ ਉਕਤ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਹਰ ਘਰ ਦੀ ਦਹਿਲੀਜ਼ ਤੱਕ ਪੁੱਜਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਇਸ ਲਾਮਬੰਦੀ ਮੁਹਿੰਮ ਦਾ ਤਿੰਨ ਪੜਾਅ ਹੁਣ ਤੱਕ ਪੂਰੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਲੋਕਾਂ ਦੀ ਵਿਸ਼ਾਲ ਲਾਮਬੰਦੀ ਹੀ ਸਰਕਾਰਾਂ ਨੂੰ ਝੁਕਾਉਣ ਦਾ ਇੱਕੋ ਇੱਕ ਰਾਹ ਹੈ ਅਤੇ ਪਾਰਟੀ ਇਸ ਰਾਹ ਤੇ ਅਡੋਲ ਤੁਰਦੀ ਰਹੇਗੀ।
ਆਗੂਆਂ ਨੇ ਸਮੂੰਹ ਪੰਜਾਬੀਆਂ ਨੂੰ ਇਸ ਜੀਵਨ ਦੀ ਰਾਖੀ ਦੇ ਸੰਗਰਾਮ ਵਿੱਚ ਸ਼ਾਮਲ ਹੋਣ ਅਤੇ ਇਸ ਦੀ ਹਰ ਪੱਖੋਂ ਇਮਦਾਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖੱਬੇ, ਇਨਸਾਫ ਪਸੰਦ, ਜਮਹੂਰੀ ਸੰਗਠਨਾਂ, ਸੰਗਰਾਮੀ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

Thursday, 12 September 2019
ਪੱਕੇ ਮੋਰਚੇ ਦੇ ਚੌਥੇ ਦਿਨ ਜੋਸ਼ੋ ਖਰੋਸ਼ ਨਾਲ ਸ਼ਾਮਲ ਹੋਏ ਵਿਸ਼ਾਲ ਜਥੇ
ਉੱਚ ਅਧਿਕਾਰੀਆਂ ਨੇ ਗੱਲਬਾਤ ਦੌਰਾਨ ਸੀਐਮ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ
ਪਟਿਆਲਾ; 12 ਸਤੰਬਰ-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਵਲੋਂ ਇੱਥੇ 9 ਸਤੰਬਰ ਤੋਂ ਆਰੰਭੇ ਪੱਕੇ ਮੋਰਚੇ ਦੀ ਅਗਵਾਈ ਕਰ ਰਹੇ ਸੂਬਾਈ ਆਗੂਆਂ ਵਲੋਂ ਮੋਰਚਾ ਹੋਰ ਭਖਾਉਣ ਦਾ ਐਲਾਨ ਕੀਤਾ ਗਿਆ ਹੈ। ਅੱਜ ਚੌਥੇ ਦਿਨ ਅੰਮ੍ਰਿਤਸਰ, ਜਲੰਧਰ, ਤਰਨਤਾਰਨ ਜ਼ਿਲ੍ਹਿਆਂ ਵਿੱਚੋਂ ਭਾਰੀ ਗਿਣਤੀ ਵਲੰਟੀਅਰ ਵਿਸ਼ਾਲ ਜਥਿਆਂ ਦੇ ਰੂਪ ਵਿੱਚ ਮੋਰਚੇ ਵਿੱਚ ਪੁੱਜੇ। ਮੋਰਚੇ ਵਿੱਚ ਸ਼ਾਮਲ ਵਲੰਟੀਅਰਾਂ ਵਲੋਂ ਹੱਥਾਂ ਵਿੱਚ ਮੰਗਾਂ ਵਾਲੀਆਂ ਤਖਤੀਆਂ ਅਤੇ ਫਲੈਕਸਾਂ ਫੜ ਕੇ ਸੜਕਾਂ ਕਿਨਾਰੇ ਖੜ੍ਹ ਕੇ ਵਿਖਾਵਾ ਕੀਤਾ ਅਤੇ ਰਾਤ ਨੂੰ ਪ੍ਰਭਾਵਸ਼ਾਲੀ ਮਸ਼ਾਲ ਮਾਰਚ ਜਥੇਬੰਦ ਕੀਤਾ ਗਿਆ। ਅੱਜ ਦੇ ਇਕੱਠ ਦੀ ਪ੍ਰਧਾਨਗੀ ਸਾਥੀ ਗੁਰਨਾਮ ਸਿੰਘ ਦਾਊਦ, ਜਸਵਿੰਦਰ ਸਿੰਘ ਢੇਸੀ ਅਤੇ ਪਾਲ ਸਿੰਘ ਜਾਮਾਰਾਇ ਵਲੋਂ ਕੀਤੀ ਗਈ।
ਇਸ ਦੌਰਾਨ 11 ਸਤੰਬਰ ਨੂੰ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੇ ਵੇਰਵੇ ਦਿੰਦਿਆਂ ਸਾਥੀ ਰਘਬੀਰ ਸਿੰਘ ਬਟਾਲਾ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਸਦਭਾਵਨਾ ਪੂਰਨ ਮਾਹੌਲ ਵਿੱਚ ਹੋਈ। ਉਨ੍ਹਾਂ ਅਧਿਕਾਰੀਆਂ ਦੇ ਸੁਹਿਰਦ ਰਵੱਈਏ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਅਧਿਕਾਰੀ ਆਪਣੇ ਵਾਅਦੇ ਅਨੁਸਾਰ ਛੇਤੀ ਤੋਂ ਛੇਤੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮੰਗਾਂ ਦਾ ਨਿਪਟਾਰਾ ਕਰਵਾਉਣ।
ਸੜਕਾਂ ਕਿਨਾਰੇ ਮਾਰਚ ਕਰਨ ਤੋਂ ਪਹਿਲਾ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਥੀ ਮਹੀਪਾਲ, ਪਰਗਟ ਸਿੰਘ ਜਾਮਾਰਾਇ, ਸਤਨਾਮ ਸਿੰਘ ਅਜਨਾਲਾ, ਭੀਮ ਸਿੰਘ ਆਲਮਪੁਰ, ਵਿਜੇ ਮਿਸ਼ਰਾ, ਮਨੋਹਰ ਗਿੱਲ, ਸ਼ਿਵ ਕੁਮਾਰ ਤਿਵਾੜੀ, ਅਮਰੀਕ ਸਿੰਘ ਦਾਊਦ, ਬਲਦੇਵ ਸਿੰਘ ਸੈਦਪੁਰ, ਰਾਮ ਕਿਸ਼ਨ ਧੁਨਕੀਆ, ਹਰੀ ਸਿੰਘ ਦੌਣ ਕਲਾਂ, ਮਲਕੀਤ ਸਿੰਘ ਸ਼ੇਰ ਸਿੰਘ ਵਾਲਾ, ਦਾਰਾ ਸਿੰਘ ਮੁੰਡਾਪਿੰਡ, ਬਲਦੇਵ ਸਿੰਘ ਭੈਲ ਨੇ ਕਿਹਾ ਕਿ ਪੰਜਾਬ ਦੀ ਬਹੁਗਿਣਤੀ ਵਸੋਂ ਖਾਸ ਕਰਕੇ ਸ਼ਹਿਰੀ ਮਜਦੂਰ, ਬੇਜਮੀਨੇ ਖੇਤ ਮਜ਼ਦੂਰ, ਸੀਮਾਂਤ ਕਿਸਾਨ, ਅਤਿ ਛੋਟੇ ਕਾਰੋਬਾਰੀ ਅਤੇ ਨਿਮਨ ਮੱਧ ਵਰਗ ਬਿਜਲੀ ਦੇ ਬਿੱਲ ਤਾਰਨੋਂ ਅਸਮਰੱਥ ਹੋ ਚੁੱਕੇ ਹਨ ਕਿਉਂਕਿ ਉਨ੍ਹਾਂ ਦੀਆਂ ਛੋਟੀਆਂ ਕਮਾਈਆਂ ਦਾ ਵਿਸ਼ਾਲ ਭਾਗ ਬਿਜਲੀ ਦੇ ਬਿੱਲ ਤਾਰਨ ਵਿੱਚ ਹੀ ਖਤਮ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੀਣ ਯੋਗ ਪਾਣੀ ਐਨ ਖਾਤਮੇ ਦੇ ਕਿਨਾਰੇ ਪੁੱਜ ਚੁੱਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪਾਣੀ ਦੀ ਰਾਸ਼ਨਿੰਗ ਅਤੇ ਕਾਲਾਬਾਜਾਰੀ ਸ਼ੁਰੂ ਹੋ ਜਾਵੇਗੀ। ਇਸੇ ਕਰਕੇ ਮੋਰਚੇ ਦੀਆਂ ਮੰਗਾਂ ਦੀ ਪੂਰਤੀ ਹਿਤ ਇੱਕ ਪਲ ਦੀ ਦੇਰੀ ਵੀ ਖਤਰਨਾਕ ਅਵਸਥਾਵਾਂ ਪੈਦਾ ਕਰ ਸਕਦੀ ਹੈ। ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਤੇ ਪਾਣੀ ਨਾਲ ਸਬੰਧਤ ਵਿਭਾਗਾਂ ਨੂੰ ਸਥਿਤੀ ਦੀ ਗੰਭੀਰਤਾ ਸਮਝਦਿਆਂ ਫੌਰੀ ਕਦਮ ਚੁੱਕਣੇ ਚਾਹੀਦੇ ਹਨ। ਆਗੂਆਂ ਨੇ ਖੱਬੀਆਂ, ਜਮਹੂਰੀ, ਦੇਸ਼ ਭਗਤ ਧਿਰਾਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਅਤੇ ਹਰ ਪੱਖ ਤੋਂ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Subscribe to:
Posts (Atom)